ਸ਼੍ਰੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਭਵਨ ਤੋਂ ਭੈਰਵ ਘਾਟੀ ਤੱਕ ਚੱਲਣ ਵਾਲੀ ਰੋਪਵੇਅ ਸੇਵਾ 23 ਜੁਲਾਈ ਤੱਕ ਅਸਥਾਈ ਤੌਰ ‘ਤੇ ਬੰਦ ਰਹੇਗੀ। ਅਧਿਕਾਰੀਆਂ ਅਨੁਸਾਰ ਇਹ ਫੈਸਲਾ ਰੋਪਵੇਅ ਦੀ ਜ਼ਰੂਰੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਸੇਵਾ 23 ਜੁਲਾਈ ਤੋਂ ਮੁੜ ਸ਼ੁਰੂ ਕਰਨ ਦੀ ਯੋਜਨਾ ਹੈ।
ਇਸ ਦੌਰਾਨ ਸ਼ਰਧਾਲੂਆਂ ਨੂੰ ਭਵਨ ਤੋਂ ਭੈਰਵਨਾਥ ਮੰਦਰ ਤੱਕ ਪਹੁੰਚਣ ਲਈ ਪੈਦਲ, ਘੋੜੇ ਜਾਂ ਪਾਲਕੀ ਵਰਗੇ ਹੋਰ ਸਾਧਨਾਂ ਦੀ ਵਰਤੋਂ ਕਰਨੀ ਪਵੇਗੀ। ਖ਼ਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਘੱਟ ਸਮੇਂ ਵਿੱਚ ਦਰਸ਼ਨ ਕਰਨ ਵਾਲੇ ਯਾਤਰੀਆਂ ਨੂੰ ਕੁਝ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਰੇਲ ਯਾਤਰੀਆਂ ਲਈ ਵੱਡਾ ਅਪਡੇਟ! IRCTC ਦੀ ਨਵੀਂ ਵੈੱਬਸਾਈਟ ‘ਚ ਮਿਲਣਗੀਆਂ ਇਹ ਨਵੀਆਂ ਸਹੂਲਤਾਂ
ਉੱਧਰ, ਖੇਤਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਤ੍ਰਿਕੂਟ ਪਹਾੜੀ ‘ਤੇ ਸੰਘਣੀ ਧੁੰਦ ਕਾਰਨ ਹੈਲੀਕਾਪਟਰ ਸੇਵਾਵਾਂ ਵੀ ਵਾਰ-ਵਾਰ ਪ੍ਰਭਾਵਿਤ ਹੋ ਰਹੀਆਂ ਹਨ। ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਮੌਸਮ ਅਤੇ ਯਾਤਰਾ ਸਬੰਧੀ ਤਾਜ਼ਾ ਜਾਣਕਾਰੀ ਲੈ ਕੇ ਹੀ ਰਵਾਨਾ ਹੋਣ ਅਤੇ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਯਾਤਰਾ ਸੁਖਦ ਅਤੇ ਸੁਰੱਖਿਅਤ ਰਹੇ।
ਮਾਤਾ ਦੇ ਦਰਬਾਰ ਜਾਣਾ ਹੋਇਆ ਹੋਰ ਆਸਾਨ, ਜਲੰਧਰ ਤੋਂ ਕਟੜਾ ਲਈ ਵੋਲਵੋ ਸੇਵਾ ਦੀ ਸ਼ੁਰੂਆਤ