skip to content

Last Updated: October 26, 2026

Dainik Savera Times Logo

ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ KC ਵੇਣੂਗੋਪਾਲ ਨੇ ਪੰਜਾਬ ਕਾਂਗਰਸ ਭਵਨ ਵਿਖੇ ਅਰਪਿਤ ਕੀਤੇ ਸ਼ਰਧਾ ਦੇ ਫੁੱਲ

26 October 2026 ਅੱਪਡੇਟ ਕੀਤਾ ਗਿਆ

ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ KC ਵੇਣੂਗੋਪਾਲ ਨੇ ਪੰਜਾਬ ਕਾਂਗਰਸ ਭਵਨ ਵਿਖੇ ਅਰਪਿਤ ਕੀਤੇ ਸ਼ਰਧਾ ਦੇ ਫੁੱਲ

Valmiki Jayanti : ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਸ੍ਰੀ ਕੇ.ਸੀ. ਵੇਣੂਗੋਪਾਲ ਜੀ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਅੱਗੇ ਨਤਮਸਤਕ ਹੋ ਕੇ ਪੰਜਾਬ ਅਤੇ ਦੇਸ਼ ਵਾਸੀਆਂ ਦੀ ਸੁਖ-ਸਮ੍ਰਿੱਧੀ, ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਇਸ ਪਾਵਨ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸ੍ਰੀ ਸਚਿਨ ਪਾਇਲਟ ਜੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਜੀ, ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਜੀ, ਸਹਿ-ਇੰਚਾਰਜ ਸ੍ਰੀ ਸੂਰਜ ਸਿੰਘ ਠਾਕੁਰ, ਸ੍ਰੀ ਰਵਿੰਦਰ ਦਲਵੀ ਤੇ ਹਿਨਾ ਕਾਬਰਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.