skip to content

Last Updated: November 7, 2026

Dainik Savera Times Logo

ਫਰੀਦਕੋਟ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ, 1500 ਰੁਪਏ ਦੀ ਰਿਸ਼ਵਤ ਸਮੇਤ ਕਾਬੂ

23 December 2025 ਅੱਪਡੇਟ ਕੀਤਾ ਗਿਆ

ਫਰੀਦਕੋਟ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ, 1500 ਰੁਪਏ ਦੀ ਰਿਸ਼ਵਤ ਸਮੇਤ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਪਟਵਾਰੀ ਪੂਜਾ ਯਾਦਵ ਨਾਲ ਕੰਮ ਕਰਨ ਵਾਲੇ ਸੁਖਵਿੰਦਰ ਸਿੰਘ ਨਾਂ ਦੇ ਇੱਕ ਨਿੱਜੀ ਵਿਅਕਤੀ ਨੂੰ 1500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਸ਼ਿਕਾਇਤ ਦੇ ਆਧਾਰ ‘ਤੇ ਹੋਈ ਕਾਰਵਾਈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਫਰੀਦਕੋਟ ਦੀ ਭਾਨ ਸਿੰਘ ਕਾਲੋਨੀ ਵਿੱਚ ਰਹਿੰਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਲਿਖਤੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

READ ALSO : ਮਲੇਸ਼ੀਆ ਤੋਂ ਡਿਪੋਰਟ ਪੰਜਾਬੀ ਨੌਜਵਾਨਾਂ ਦੇ ਮਾਮਲੇ ‘ਤੇ MP ਗੁਰਜੀਤ ਸਿੰਘ ਔਜਲਾ ਨੇ ਜਤਾਈ ਗੰਭੀਰ ਚਿੰਤਾ

ਬੁਲਾਰੇ ਮੁਤਾਬਕ, ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਸੁਖਵਿੰਦਰ ਸਿੰਘ ਨੇ ਉਸਦੇ ਪਲਾਟ ਦਾ ਇੰਤਕਾਲ ਕਰਵਾਉਣ ਦੇ ਬਦਲੇ 2000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਮੰਗਣ ਦੌਰਾਨ ਹੋਈ ਗੱਲਬਾਤ ਦੀ ਆਡੀਓ ਰਿਕਾਰਡਿੰਗ ਵੀ ਤਿਆਰ ਕੀਤੀ ਗਈ ਸੀ, ਜੋ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ।

ਰੰਗੇ ਹੱਥੀਂ ਗ੍ਰਿਫ਼ਤਾਰੀ

ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਜਾਲ ਵਿਛਾਇਆ ਅਤੇ ਦੋਸ਼ੀ ਸੁਖਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਤੋਂ 1500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਮਾਮਲੇ ਵਿੱਚ ਸੁਖਵਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਵਿੱਚ ਭ੍ਰਿਸ਼ਟਾਚਾਰ ਨਿਵਾਰਣ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਅਗਲੀ ਜਾਂਚ ਜਾਰੀ ਹੈ।

ਸ਼ਹੀਦੀ ਦਿਹਾੜੇ ‘ਤੇ Samrala ਤੋਂ ਮਾਛੀਵਾੜਾ ਯਾਤਰਾ, ਵੱਡੀ ਸੰਗਤ ਪਹੁੰਚੀ

Vigilance takes major action in Faridkot, arrest with Rs 1500 bribe

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.