Site icon Dainik Savera Punjab

ਸਰਕਾਰੀ ਨਿਰਦੇਸ਼ਾਂ ਦੀ ਉਲੰਘਣਾ — ਠੰਢ ‘ਚ ਵੀ ਬੱਚਿਆਂ ਨੂੰ ਸਕੂਲ ਭੇਜਣ ਦੀ ਜ਼ਬਰਦਸਤੀ ਤਿਆਰੀ…

violation-government-orders-children-forced-school-cold-weather

violation-government-orders-children-forced-school-cold-weather

ਨਵੀਂ ਦਿਲੀ: ਨਵੀਂ ਦਿੱਲੀ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਅਤੇ ਵਧ ਰਹੀ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਇਹ ਫੈਸਲਾ ਲਿਆ ਹੈ ਤਾਂ ਜੋ ਬੱਚਿਆਂ ਅਤੇ ਸਕੂਲ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦਿੱਤੀ ਜਾ ਸਕੇ।

ਇਸ ਤਹਿਤ ਪੰਜਾਬ ਦੇ ਸਾਰੇ ਸਰਕਾਰੀ ਏਡਿਡ ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 13 ਜਨਵਰੀ ਤੱਕ ਬੰਦ ਰਹਿਣਗੇ। ਹਾਲਾਂਕਿ ਸਰਕਾਰੀ ਹੁਕਮਾਂ ਦੇ ਬਾਵਜੂਦ ਕਈ ਜ਼ਿਲ੍ਹਿਆਂ ਤੋਂ ਇਹ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ ਕਿ ਕੁਝ ਸਕੂਲਾਂ ਵੱਲੋਂ ਇਹ ਨਿਰਦੇਸ਼ ਮੰਨਣ ਦੀ ਥਾਂ ਉਲਟ ਤੌਰ ‘ਤੇ ਸਕੂਲ ਖੋਲ੍ਹੇ ਜਾ ਰਹੇ ਹਨ।

ਇਹ ਵੀ ਪੜ੍ਹੋ: ਜਿਸਨੂੰ ਮਾਂ ਜੰਗਲੀ ਬੂਟੀ ਕਹਿ ਕੇ ਪੁੱਟ ਦਿੰਦੀ ਸੀ, ਅਸਲ ਵਿੱਚ ਹੈ ਸਿਹਤ ਦਾ ਖ਼ਜ਼ਾਨਾ…..

ਲੁਧਿਆਣਾ ਤੋਂ ਮਿਲੀ ਜਾਣਕਾਰੀ ਮੁਤਾਬਕ ਕਈ ਸਕੂਲਾਂ ਨੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦਿਆਂ ਬੱਚਿਆਂ ਨੂੰ ਸਕੂਲ ਬੁਲਾਇਆ। ਜਦਕਿ ਜਿਲ੍ਹਾ ਸਿਹਤ ਵਿਭਾਗ ਵੱਲੋਂ ਵੀ ਠੰਡ ਨੂੰ ਲੈ ਕੇ ਸਾਵਧਾਨੀ ਵਰਤਣ ਦੀ ਸਲਾਹ ਦਿੰਦੀਆਂ ਐਡਵਾਈਜ਼ਰੀ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਦੇ ਬਾਵਜੂਦ ਵੀ ਕੁਝ ਸਕੂਲ ਪ੍ਰਬੰਧਕ ਆਪਣੀ ਮਨਮਰਜ਼ੀ ਕਰ ਰਹੇ ਹਨ।

ਇੱਕ ਮਾਮਲੇ ਵਿੱਚ ਜਦ ਕੈਮਰਾ ਮੀਡੀਆ ਦੀ ਮੌਜੂਦਗੀ ਦੇਖੀ ਗਈ ਤਾਂ ਬੈਗ ਲੈ ਕੇ ਆਏ ਬੱਚਿਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਵਾਪਸ ਘਰ ਭੇਜ ਦਿੱਤਾ ਗਿਆ। ਇਹ ਹਾਲਾਤ ਸਿੱਧਾ ਇਸ਼ਾਰਾ ਕਰਦੇ ਹਨ ਕਿ ਕੁਝ ਸਿੱਖਿਆ ਸੰਸਥਾਵਾਂ ਸਰਕਾਰੀ ਨਿਰਦੇਸ਼ਾਂ ਦੀ ਉਲੰਘਣਾ ਕਰ ਰਹੀਆਂ ਹਨ ਜੋ ਕਿ ਬੱਚਿਆਂ ਦੀ ਸਿਹਤ ਲਈ ਖਤਰਨਾਕ ਹੋ ਸਕਦਾ ਹੈ।

ਸਿੱਖਿਆ ਵਿਭਾਗ ਵੱਲੋਂ ਉਮੀਦ ਕੀਤੀ ਜਾ ਰਹੀ ਹੈ ਕਿ ਸਾਰੇ ਸਕੂਲ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦੇਣਗੇ ਅਤੇ ਸਰਕਾਰੀ ਹੁਕਮਾਂ ਦੀ ਪੂਰੀ ਤਰ੍ਹਾਂ ਲਾਗੂਅਮਲ ਕਰਵਾਉਣਗੇ।

violation-government-orders-children-forced-school-cold-weather
Exit mobile version