ਇੰਟਰਨੈਸ਼ਨਲ ਡੈਸਕ: ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚ ਪਾਬੰਦੀਸ਼ੁਦਾ ਸੰਗਠਨ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈਆਂ ਹਿੰਸਕ ਝੜਪਾਂ ਨੇ ਹਾਲਾਤ ਗੰਭੀਰ ਬਣਾ ਦਿੱਤੇ ਹਨ। ਤਾਜ਼ਾ ਘਟਨਾਵਾਂ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਹਿੰਸਾ ਤੋਂ ਬਾਅਦ ਰਾਜਧਾਨੀ ਮੁਜ਼ੱਫਰਾਬਾਦ ਵੱਲ ਕੱਢਿਆ ਜਾਣ ਵਾਲਾ ਪ੍ਰਦਰਸ਼ਨ ਮਾਰਚ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਹੈ।
ਅਧਿਕਾਰੀਆਂ ਮੁਤਾਬਕ ਪੁੰਛ ਜ਼ਿਲ੍ਹੇ ਦੇ ਰਾਵਲਕੋਟ ਅਤੇ ਸੁਧਨੋਤੀ ਇਲਾਕਿਆਂ ਵਿੱਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋਇਆ। ਪੁਲਸ ਦਾ ਦਾਅਵਾ ਹੈ ਕਿ ਕਾਰਵਾਈ ਆਤਮ-ਰੱਖਿਆ ਵਿੱਚ ਕੀਤੀ ਗਈ, ਜਦਕਿ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਕਾਰਵਾਈ ਦਾ ਵਿਰੋਧ ਕੀਤਾ।
25 ਹਜ਼ਾਰ ਕਰੋੜ ਦੀ ਸੌਗਾਤ ਨਾਲ ਬਦਲੇਗੀ ਪੰਜਾਬ ਦੀ ਤਸਵੀਰ? PM ਮੋਦੀ ਦੌਰੇ ‘ਤੇ ਸਭ ਦੀਆਂ ਨਜ਼ਰਾਂ
ਇਹ ਵਿਵਾਦ ਖੇਤਰੀ ਵਿਧਾਨ ਸਭਾ ਚੋਣਾਂ ਨਾਲ ਜੁੜੇ ਮੁੱਦਿਆਂ ਕਾਰਨ ਵਧਿਆ ਹੈ। ਜੰਮੂ ਕਸ਼ਮੀਰ ਜੁਆਇੰਟ ਅਵਾਮੀ ਐਕਸ਼ਨ ਕਮੇਟੀ (JKJAAC) 12 ਰਾਖਵੀਆਂ ਸੀਟਾਂ ਖਤਮ ਕਰਨ ਦੀ ਮੰਗ ਕਰ ਰਹੀ ਹੈ। ਸੰਗਠਨ ਦਾ ਦੋਸ਼ ਹੈ ਕਿ ਇਨ੍ਹਾਂ ਸੀਟਾਂ ਰਾਹੀਂ ਬਾਹਰੀ ਦਖ਼ਲਅੰਦਾਜ਼ੀ ਵਧਦੀ ਹੈ।
ਹਿੰਸਾ ਤੋਂ ਬਾਅਦ ਪੁੰਛ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬਾਜ਼ਾਰ ਬੰਦ ਹਨ ਅਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਸੁਰੱਖਿਆ ਬਲਾਂ ਨੇ ਮੁਜ਼ੱਫਰਾਬਾਦ ਵੱਲ ਜਾਣ ਵਾਲੇ ਰਸਤਿਆਂ ‘ਤੇ ਸਖ਼ਤ ਨਿਗਰਾਨੀ ਵਧਾ ਦਿੱਤੀ ਹੈ।
PM ਮੋਦੀ ਦੇ ਜਲੰਧਰ ਦੌਰੇ ਤੋਂ ਪਹਿਲਾਂ ਸੁਰੱਖਿਆ ਸਖ਼ਤ, ਕੈਂਟ ਸਟੇਸ਼ਨ ਤੋਂ ਲੈ ਕੇ ਸ਼ਹਿਰ ਤੱਕ ਹਾਈ ਅਲਰਟ

