Last Updated: November 26, 2026

Dainik Savera Times Logo

BREAKING : ਦਿੱਲੀ ਪ੍ਰਦਰਸ਼ਨਾਂ ’ਚ ਹਿੰਸਾ ਕਰਨ ਵਾਲਿਆਂ ’ਤੇ ਸਖ਼ਤੀ, ਪਾਸਪੋਰਟ ਰੱਦ ਕਰਨ ਤੱਕ ਦੀ ਕਾਰਵਾਈ ਦੇ ਸੰਕੇਤ

23 July 2026 ਅੱਪਡੇਟ ਕੀਤਾ ਗਿਆ

BREAKING : ਦਿੱਲੀ ਪ੍ਰਦਰਸ਼ਨਾਂ ’ਚ ਹਿੰਸਾ ਕਰਨ ਵਾਲਿਆਂ ’ਤੇ ਸਖ਼ਤੀ, ਪਾਸਪੋਰਟ ਰੱਦ ਕਰਨ ਤੱਕ ਦੀ ਕਾਰਵਾਈ ਦੇ ਸੰਕੇਤ

ਨੈਸ਼ਨਲ ਨਿਊਜ਼: ਦਿੱਲੀ ਵਿੱਚ ਕੋਕਰੋਚ ਜਨਤਾ ਪਾਰਟੀ (CJP) ਦੀ ਅਗਵਾਈ ਹੇਠ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਦਿੱਲੀ ਪੁਲਿਸ ਨੇ ਸਖ਼ਤ ਰੁਖ ਅਪਣਾਉਣ ਦੇ ਸੰਕੇਤ ਦਿੱਤੇ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਜੇਕਰ ਕੋਈ ਵਿਅਕਤੀ ਪ੍ਰਦਰਸ਼ਨ ਦੀ ਆੜ ਵਿੱਚ ਦੰਗੇ ਜਾਂ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

ਪੁਲਿਸ ਸੂਤਰਾਂ ਅਨੁਸਾਰ ਹਿੰਸਾ ਕਰਨ ਵਾਲਿਆਂ ਵਿਰੁੱਧ ਪਾਸਪੋਰਟ ਰੱਦ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਸਕਦੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੇ ਲੋਕਾਂ ਨਾਲ ਸਖ਼ਤੀ ਨਾਲ ਨਜਿੱਠਣਾ ਜ਼ਰੂਰੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਦਿੱਲੀ ਪੁਲਿਸ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸ਼ਾਂਤੀਪੂਰਨ ਢੰਗ ਨਾਲ ਆਪਣੀਆਂ ਮੰਗਾਂ ਰੱਖਣ ਵਾਲੇ ਪ੍ਰਦਰਸ਼ਨਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਪਰ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਲੁਧਿਆਣਾ ‘ਚ 9 ਲੜਕੀਆਂ ਦੇ ਲਾਪਤਾ ਮਾਮਲੇ ‘ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗੀ ਕਾਰਵਾਈ ਰਿਪੋਰਟ

ਇਹ ਸਖ਼ਤ ਰੁਖ ਜੰਤਰ-ਮੰਤਰ ’ਤੇ ਚੱਲ ਰਹੇ ਪ੍ਰਦਰਸ਼ਨਾਂ ਦੌਰਾਨ ਤਣਾਅ ਤੋਂ ਬਾਅਦ ਸਾਹਮਣੇ ਆਇਆ ਹੈ। ਸੋਮਵਾਰ ਨੂੰ ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਸੰਸਦ ਵੱਲ ਵਧਣ ਦੀ ਕੋਸ਼ਿਸ਼ ਕੀਤੀ ਸੀ ਤਾਂ ਪੁਲਿਸ ਨਾਲ ਝੜਪ ਹੋ ਗਈ ਸੀ, ਜਿਸ ਵਿੱਚ ਕਈ ਲੋਕ ਅਤੇ ਪੁਲਿਸ ਕਰਮਚਾਰੀ ਜ਼ਖ਼ਮੀ ਹੋਏ ਸਨ।

ਸੁਰੱਖਿਆ ਦੇ ਮੱਦੇਨਜ਼ਰ ਦਿੱਲੀ ਵਿੱਚ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਕਈ ਮੈਟਰੋ ਸਟੇਸ਼ਨਾਂ ਨੂੰ ਅਸਥਾਈ ਤੌਰ ’ਤੇ ਬੰਦ ਕੀਤਾ ਗਿਆ ਹੈ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਾਧੂ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਕਨਾਟ ਪਲੇਸ ਦੇ ਵਪਾਰੀਆਂ ਨੂੰ ਵੀ ਸੁਰੱਖਿਆ ਕਾਰਨਾਂ ਕਰਕੇ ਜਲਦੀ ਦੁਕਾਨਾਂ ਬੰਦ ਕਰਨ ਦੀ ਸਲਾਹ ਦਿੱਤੀ ਗਈ।

ਇਸ ਦੇ ਨਾਲ ਹੀ ਦਿੱਲੀ ਦੇ ਉਪ ਰਾਜਪਾਲ ਵੱਲੋਂ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਪੁਲਿਸ ਦੀਆਂ ਵਿਸ਼ੇਸ਼ ਸ਼ਕਤੀਆਂ ਨੂੰ 18 ਅਕਤੂਬਰ ਤੱਕ ਵਧਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਹਿੰਸਾ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਕਾਂਗਰਸ ਨੂੰ ਝਟਕਾ, ਮੁੰਡੀਆਂ ਕਲਾਂ ਦੇ ਕੌਂਸਲਰ ਗੁਰਮੀਤ ਸਿੰਘ ‘ਆਪ’ ਵਿੱਚ ਸ਼ਾਮਲ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.