Site icon Dainik Savera Punjab

ਪੰਜਾਬ ‘ਚ ਵੋਟਰ ਕਾਰਡ ਹੋਇਆ ਹੋਰ ਵੀ ਅਹਿਮ! SIR ਦੌਰਾਨ ਨਾਮ ਕੱਟਿਆ ਤਾਂ ਕਈ ਸਰਕਾਰੀ ਸਕੀਮਾਂ ਦਾ ਲਾਭ ਹੋ ਸਕਦਾ ਹੈ ਪ੍ਰਭਾਵਿਤ

Voter card becomes even more important in Punjab! If name is deleted during SIR, benefits of many government schemes may be affected

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਤਹਿਤ ਵੋਟਰ ਸੂਚੀ ਦੀ ਜਾਂਚ ਜਾਰੀ ਹੈ। ਇਸ ਦੌਰਾਨ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕੁਝ ਮਹੱਤਵਪੂਰਨ ਭਲਾਈ ਯੋਜਨਾਵਾਂ ਦਾ ਲਾਭ ਲੈਣ ਲਈ ਪੰਜਾਬ ਦੀ ਵੋਟਰ ਸੂਚੀ ਵਿੱਚ ਨਾਮ ਹੋਣਾ ਲਾਜ਼ਮੀ ਹੈ। ਜੇਕਰ ਕਿਸੇ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚੋਂ ਹਟ ਜਾਂਦਾ ਹੈ, ਤਾਂ ਉਸ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ₹10 ਲੱਖ ਤੱਕ ਦੇ ਮੁਫ਼ਤ ਇਲਾਜ ਅਤੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਮਾਸਿਕ ਵਿੱਤੀ ਸਹਾਇਤਾ ਦਾ ਲਾਭ ਪ੍ਰਭਾਵਿਤ ਹੋ ਸਕਦਾ ਹੈ।

ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਸਮਾਰਟ ਰਾਸ਼ਨ ਕਾਰਡ, ਪੰਜਾਬ ਅਸ਼ੀਰਵਾਦ ਸਕੀਮ, ਲੇਬਰ ਕਾਰਡ ਅਤੇ ਹੋਰ ਕਈ ਯੋਜਨਾਵਾਂ ਵਿੱਚ ਵੀ ਵੋਟਰ ਕਾਰਡ ਪਤੇ ਅਤੇ ਸਥਾਈ ਨਿਵਾਸ ਦੇ ਮਹੱਤਵਪੂਰਨ ਦਸਤਾਵੇਜ਼ ਵਜੋਂ ਵਰਤਿਆ ਜਾਂਦਾ ਹੈ।

ਪੰਜਾਬ ਕਾਂਗਰਸ ‘ਚ ਅੰਦਰੂਨੀ ਵਿਵਾਦ ਦਰਮਿਆਨ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ- ਪਾਰਟੀ ਲਈ ਹਰ ਕੁਰਬਾਨੀ ਮਨਜ਼ੂਰ

ਸਰਕਾਰ ਅਤੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਇਲਾਕੇ ਦੇ ਬੂਥ ਲੈਵਲ ਅਫ਼ਸਰ (BLO) ਨਾਲ ਸੰਪਰਕ ਕਰਕੇ ਆਪਣਾ ਨਾਮ ਵੋਟਰ ਸੂਚੀ ਵਿੱਚ ਜ਼ਰੂਰ ਚੈੱਕ ਕਰਨ। ਜੇਕਰ ਕੋਈ ਗਲਤੀ ਹੋਵੇ ਜਾਂ ਨਾਮ ਹਟ ਗਿਆ ਹੋਵੇ ਤਾਂ ਨਿਰਧਾਰਤ ਫਾਰਮ ਭਰ ਕੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਜਮ੍ਹਾਂ ਕਰਵਾਏ ਜਾਣ। ਸਮੇਂ ਸਿਰ ਤਸਦੀਕ ਕਰਵਾਉਣ ਨਾਲ ਭਵਿੱਖ ਵਿੱਚ ਸਰਕਾਰੀ ਸਕੀਮਾਂ ਦਾ ਲਾਭ ਲੈਣ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਹੀਂ ਆਵੇਗੀ।

ਪੰਜਾਬ ਕਾਂਗਰਸ ਵਿੱਚ ਘਮਾਸਾਨ: ਹਾਈਕਮਾਨ ਦੇ ਸਖ਼ਤ ਰੁਖ਼ ਤੋਂ ਬਾਅਦ ਚੰਨੀ ਧੜਾ ਨਰਮ, ਰਾਜਾ ਵੜਿੰਗ ਨੂੰ ਮਿਲਿਆ ਪੂਰਾ ਸਮਰਥਨ

Exit mobile version