Site icon Dainik Savera Punjab

ਫਰੀਦਕੋਟ ਵਿੱਚ ਬਣੇਗਾ ਵਾਰ ਮੈਮੋਰੀਅਲ—ਆਖ਼ਿਰ ਕਿਹੜੀ ਖ਼ਾਸ ਯਾਦ ਨੂੰ ਅਮਰ ਕੀਤਾ ਜਾਵੇਗਾ ਪੜੋਂ..

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਜਾਣਕਾਰੀ ਦਿੱਤੀ ਕਿ ਫਰੀਦਕੋਟ ਹਲਕੇ ਵਿੱਚ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਇੱਕ ਵਾਰ ਮੈਮੋਰੀਅਲ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਲਈ ਫਰੀਦਕੋਟ ਦੇ ਪ੍ਰਸਿੱਧ ਸ਼ਹੀਦ ਭਗਤ ਸਿੰਘ ਪਾਰਕ ਨੂੰ ਚੁਣਿਆ ਗਿਆ ਹੈ ਅਤੇ ਸਮਾਰਕ ਦਾ ਡਿਜ਼ਾਇਨ ਪਹਿਲਾਂ ਹੀ ਮਨਜ਼ੂਰ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਨਜ਼ੂਰੀ ਤੋਂ ਬਾਅਦ ਇਸ ਦੇ ਨਿਰਮਾਣ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਨੂੰ ਸੌਂਪੀ ਗਈ ਹੈ।

 

ਸਾਬਕਾ PM ਦੇਵੇਗੌਡਾ ਦੀ ਖੇਤੀਬਾੜੀ ਜਾਣਕਾਰੀ ’ਤੇ ਚੰਨੀ ਦਾ ਦਮਦਾਰ ਸਲਾਮ—ਆਖ਼ਿਰ ਕੀ ਹੈ ਉਹ ਖ਼ਾਸ ਗੱਲ? ਪੜੋਂ

ਮੰਤਰੀ ਭਗਤ ਨੇ ਕਿਹਾ ਕਿ ਇਹ ਸਮਾਰਕ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਲਈ ਸ਼ਹਾਦਤ ਦੇਣ ਵਾਲੇ ਸੈਨਿਕਾਂ ਦੀ ਕੁਰਬਾਨੀ ਨੂੰ ਸਦਾ ਲਈ ਅਮਰ ਕਰੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਵਾਰ ਮੈਮੋਰੀਅਲ ਭਵਿੱਖ ਦੀਆਂ ਪੀੜੀਆਂ ਨੂੰ ਦੇਸ਼ ਭਗਤੀ, ਬਲਿਦਾਨ ਅਤੇ ਸੇਵਾ ਦੇ ਜਜ਼ਬੇ ਨਾਲ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਇਹ ਵੀ ਦੋਹਰਾਇਆ ਕਿ ਪੰਜਾਬ ਸਰਕਾਰ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

war-memorial-faridkot-honoring-special-memory

Exit mobile version