skip to content

Last Updated: November 24, 2026

Dainik Savera Times Logo

ਕੈਨੇਡਾ ਦੇ ਸਿਡਨੀ ਵਿੱਚ ਭਿਆਨਕ ਹਾਦਸਾ ਪੰਜਾਬੀ ਨੌਜਵਾਨ ਦੀ ਮੌਤ: ਪਿੰਡ ਵੜਿੰਗਖੇੜਾ ਦਾ ਇਕਲੌਤਾ ਪੁੱਤਰ

5 December 2025 ਅੱਪਡੇਟ ਕੀਤਾ ਗਿਆ

ਕੈਨੇਡਾ ਦੇ ਸਿਡਨੀ ਵਿੱਚ ਭਿਆਨਕ ਹਾਦਸਾ ਪੰਜਾਬੀ ਨੌਜਵਾਨ ਦੀ ਮੌਤ: ਪਿੰਡ ਵੜਿੰਗਖੇੜਾ ਦਾ ਇਕਲੌਤਾ ਪੁੱਤਰ

ਚੰਡੀਗੜ੍ਹ: ਕੈਨੇਡਾ ਦੇ ਨੋਵਾਸਕੋਸ਼ਿਆ ਪ੍ਰਾਂਤ ਦੇ ਸਿਡਨੀ ਸ਼ਹਿਰ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੰਜਾਬ ਦੇ ਪਿੰਡ ਵੜਿੰਗਖੇੜਾ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਜਾਨ ਲੈ ਲਈ। 30 ਸਾਲਾ ਗੁਰਪ੍ਰੀਤ ਸਿੰਘ ਆਪਣੀ ਕਾਰ ਵਿੱਚ ਘਰ ਵਾਪਸ ਆ ਰਿਹਾ ਸੀ ਜਦੋਂ ਸੜਕ ‘ਤੇ ਜੰਮੀ ਬਰਫ਼ ਕਾਰਨ ਉਸ ਦੀ ਕਾਰ ਫਿਸਲ ਗਈ ਅਤੇ ਇੱਕ ਟਰੱਕ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਗੁਰਪ੍ਰੀਤ ਸਿੰਘ ਪਿੰਡ ਵੜਿੰਗਖੇੜਾ ਦੇ ਕਿਸਾਨ ਜਸਕਰਨ ਸਿੰਘ ਦਾ ਇਕਲੌਤਾ ਪੁੱਤਰ ਸੀ। ਉਹ ਤਿੰਨ ਸਾਲ ਪਹਿਲਾਂ ਆਪਣੀ ਪਤਨੀ ਸਮੇਤ ਕੈਨੇਡਾ ਗਿਆ ਸੀ ਅਤੇ ਉਨ੍ਹਾਂ ਦੀ ਪੀ.ਆਰ. ਫਾਈਲ ਵੀ ਲੱਗੀ ਹੋਈ ਸੀ। ਪਰਿਵਾਰਕ ਸੂਤਰਾਂ ਅਨੁਸਾਰ ਹਾਦਸੇ ਵਾਲੇ ਦਿਨ ਗੁਰਪ੍ਰੀਤ ਸਿੰਘ ਆਪਣੀ ਪਤਨੀ ਨੂੰ ਉਸ ਦੇ ਕੰਮ ਵਾਲੀ ਜਗ੍ਹਾ ‘ਤੇ ਛੱਡ ਕੇ ਘਰ ਵਾਪਸ ਆ ਰਿਹਾ ਸੀ। ਰਾਹ ਵਿੱਚ ਹੀ ਇਹ ਜਾਨਲੇਵਾ ਹਾਦਸਾ ਵਾਪਰਿਆ ਜਿਸ ਨਾਲ ਪਰਿਵਾਰ ਅਤੇ ਪਿੰਡ ‘ਤੇ ਦੁੱਖ ਦਾ ਪਹਾੜ ਟੁੱਟ ਪਿਆ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.