Last Updated: November 23, 2026

Dainik Savera Times Logo

ਪੰਜਾਬ ਦੇ ਪਾਣੀ ’ਚ ਵਧਿਆ ਯੂਰੇਨੀਅਮ ਤੇ ਆਰਸੈਨਿਕ ਪੱਧਰ ! ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ ’ਚ ਖ਼ੁਲਾਸਾ

12 December 2025 ਅੱਪਡੇਟ ਕੀਤਾ ਗਿਆ

ਪੰਜਾਬ ਦੇ ਪਾਣੀ ’ਚ ਵਧਿਆ ਯੂਰੇਨੀਅਮ ਤੇ ਆਰਸੈਨਿਕ ਪੱਧਰ ! ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ ’ਚ ਖ਼ੁਲਾਸਾ

Punjab Water Poison : ਪੰਜਾਬ ਅਤੇ ਹਰਿਆਣਾ ਵਿੱਚ ਪਾਣੀ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਇਹ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ, ਧਰਤੀ ਹੇਠਲੇ ਪਾਣੀ ਵਿੱਚ ਕਈ ਅਜਿਹੇ ਤੱਤ ਪਾਏ ਗਏ ਹਨ ਜੋ ਮਿਆਰ ਤੋਂ ਵੱਧ ਹਨ। ਇਸ ਕਾਰਨ, ਇਨ੍ਹਾਂ ਦੋਵਾਂ ਰਾਜਾਂ ਵਿੱਚ ਕੈਂਸਰ ਅਤੇ ਗੁਰਦੇ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਤੋਂ ਇਲਾਵਾ ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪਰੋਟ ’ਚ ਇੱਕ ਹੈਰਾਨੀਜਨਕ ਖੁਲਾਸਾ ਹੋਇਆ ਹੈ।

Ludhiana ‘ਚ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ‘ਚ ਇੰਗਲੈਂਡ ਬੈਠੀ ਮ੍ਰਿਤਕ ਦੀ ਪਤਨੀ ਨੇ ਰੱਖਿਆ ਆਪਣਾ ਪੱਖ

ਦੱਸ ਦਈਏ ਕਿ ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ ਮੁਤਾਬਿਕ 32 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚੋਂ ਪੰਜਾਬ ਦੇ ਪਾਣੀ ’ਚ ਸਭ ਤੋਂ ਵੱਧ ਯੂਰੇਨੀਅਮ ਪਾਇਆ ਗਿਆ ਹੈ। ਇਨ੍ਹਾਂ ਹੀ ਨਹੀਂ ਆਰਸੈਨਿਕ ਦੀ ਮਾਤਰਾ ਪੱਖੋਂ ਵੀ ਪੰਜਾਬ ਪੂਰੇ ਦੇਸ਼ ’ਚ ਦੂਜੇ ਨੰਬਰ ’ਤੇ ਆਇਆ ਹੈ। ਇਸ ਤੋਂ ਇਲਾਵਾ ਯੂਰੇਨੀਅਮ ਦੀ ਮਾਤਰਾ ਦੇ ਮਾਮਲੇ ’ਚ ਦੂਜੇ ਨੰਬਰ ’ਤੇ ਹਰਿਆਣਾ ਆਇਆ ਹੈ। ਜਿਸ ਤੋਂ ਸਾਫ ਹੈ ਕਿ ਦੋਵੇਂ ਸੂਬਿਆਂ ਦੇ ਹਾਲਾਤ ਭਵਿੱਖ ’ਚ ਖਰਾਬ ਹੋ ਸਕਦੇ ਹਨ। ਕਿਉਂਕਿ ਯੂਰੇਨੀਅਮ ਤੇ ਆਰਸੈਨਿਕ ਕਾਰਨ ਕੈਂਸਰ ਵਰਗੀਆਂ ਬਿਮਾਰੀਆਂ ਫੈਲਦੀਆਂ ਹਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.