Last Updated: November 7, 2026

Dainik Savera Times Logo

Bathinda News: ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼, ਲੜਕੀ ਗ੍ਰਿਫ਼ਤਾਰ

8 January 2026 ਅੱਪਡੇਟ ਕੀਤਾ ਗਿਆ

Bathinda News: ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼, ਲੜਕੀ ਗ੍ਰਿਫ਼ਤਾਰ

Bathinda News: ਬਠਿੰਡਾ ਵਿੱਚ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਪਹਿਲਾਂ ਨੌਜਵਾਨ ਲੜਕਿਆਂ ਵੱਲੋਂ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹੀਆਂ, ਪਰ ਹੁਣ ਲੜਕੀਆਂ ਵੀ ਹਥਿਆਰਾਂ ਦੀ ਨੁਮਾਇਸ਼ ਕਰਦੀਆਂ ਨਜ਼ਰ ਆ ਰਹੀਆਂ ਹਨ। ਤਾਜ਼ਾ ਮਾਮਲੇ ਵਿੱਚ ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਠਿੰਡਾ ਸਦਰ ਥਾਣਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਲੜਕੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

ਥਾਣਾ ਸਦਰ ਦੇ ਮੁਖੀ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਵੇਂ ਹੀ ਹਥਿਆਰਾਂ ਦੀ ਨੁਮਾਇਸ਼ ਕਰਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ, ਪੁਲਿਸ ਨੇ ਇਸਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਜਾਂਚ ਸ਼ੁਰੂ ਕੀਤੀ। ਜਾਂਚ ਤੋਂ ਬਾਅਦ ਪਤਾ ਲੱਗਾ ਕਿ ਲੜਕੀ ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ ਕਰਕੇ ਗੰਨ ਕਲਚਰ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਸੀ, ਜਿਸ ‘ਤੇ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

READ ALSO : ਬਠਿੰਡਾ ਅਦਾਲਤ ਤੋਂ ਕੰਗਨਾ ਰਣੌਤ ਨੂੰ ਵੱਡਾ ਝਟਕਾ, ਪੇਸ਼ੀ ਤੋਂ ਛੋਟ ਦੀ ਅਰਜ਼ੀ ਰੱਦ

ਪੁਲਿਸ ਅਧਿਕਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼ ਅਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ‘ਤੇ ਸਖ਼ਤ ਪਾਬੰਦੀ ਲਗਾਈ ਗਈ ਹੈ। ਇਸੇ ਤਹਿਤ ਲੜਕੀ ਖ਼ਿਲਾਫ਼ ਬਠਿੰਡਾ ਸਦਰ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਹਥਿਆਰ ਦੇ ਨਾਲ ਇੱਕ ਵੀਡੀਓ ਸਾਂਝੀ ਕੀਤੀ ਸੀ, ਜਿਸ ਵਿੱਚ ਉਹ ਖੁੱਲ੍ਹੇਆਮ ਹਥਿਆਰ ਦੀ ਨੁਮਾਇਸ਼ ਕਰਦੀ ਨਜ਼ਰ ਆ ਰਹੀ ਸੀ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ ਹੇਠ ਪੁਲਿਸ ਨੇ ਸਖ਼ਤ ਰਵੱਈਆ ਅਪਣਾਉਂਦਿਆਂ ਲੜਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਰੰਮੀ ਰੰਧਾਵਾ ਖ਼ਿਲਾਫ਼ ਵੀ FIR ਦਰਜ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬੀ ਗਾਇਕ ਰੰਮੀ ਰੰਧਾਵਾ ਖ਼ਿਲਾਫ਼ ਵੀ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ਾਂ ਤਹਿਤ ਅਜਨਾਲਾ ਥਾਣੇ (ਅੰਮ੍ਰਿਤਸਰ) ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਦੱਸਿਆ ਜਾਂਦਾ ਹੈ ਕਿ 13 ਦਸੰਬਰ ਨੂੰ ਉਸਦੀ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ। ਹਾਲਾਂਕਿ, ਇਸ ਮਾਮਲੇ ਵਿੱਚ ਹੁਣ ਤੱਕ ਰੰਮੀ ਰੰਧਾਵਾ ਵੱਲੋਂ ਕੋਈ ਸਰਕਾਰੀ ਬਿਆਨ ਸਾਹਮਣੇ ਨਹੀਂ ਆਇਆ ਹੈ।

ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਿਆਂ ਖ਼ਿਲਾਫ਼ ਭਵਿੱਖ ਵਿੱਚ ਵੀ ਬਿਨਾਂ ਕਿਸੇ ਢਿਲਾਈ ਦੇ ਸਖ਼ਤ ਕਾਰਵਾਈ ਜਾਰੀ ਰਹੇਗੀ।

ਗੋਲਡੀ ਬਰਾੜ ਨੂੰ ਭਗੌੜਾ ਘੋਸ਼ਿਤ ਕਰਨ ਦੀ ਤਿਆਰੀ, NIA ਅਦਾਲਤ ਦਾ 30 ਦਿਨਾਂ ਦਾ ਅਲਟੀਮੇਟਮ

Weapons display on social media, girl arrested

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.