ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਮੁੜ ਤੋਂ ਭਾਰੀ ਮੀਂਹ ਦੀ ਚੇਤਵਾਨੀ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜ਼ਾਬ ਸ਼ਾਮ ਤੱਕ ਪੰਜਾਬ ਦੀਆਂ ਕਈ ਥਾਵਾਂ ਤੇ ਭਾਰੀ ਮੀਂਹ ਦੀ ਚੇਤਵਨੀ ਦਿੱਤੀ ਹੈ। ਆਈਐਮਡੀ ਦੇ ਅਨੁਸਾਰ, ਅਮ੍ਰਿੰਤਸਰ ਗੁਰਦਾਸਪੁਰ,ਜਲੰਧਰ,ਨਵਾਂਸ਼ਹਿਰ, ਮੋਹਾਲੀ, ਪਠਾਨਕੋਟ ਫਤਿਹਗੜ੍ਹ ਸਾਹਿਬ, ਮਾਨਸਾ ਰੂਪਨਗਰ ਅਤੇ ਪਟਿਆਲਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਇਸ ਦੇ ਨਾਲ ਹੀ ਸਰਕਾਰ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।

ਭਾਰਤੀ ਮੌਸਮ ਵਿਭਾਗ ਨੇ ਦੱਸਿਆ ਹੈ,ਕਿ ਬੰਗਾਲ ਦੀ ਖਾੜੀ ਵਿੱਚ ਹੋ ਰਹੀ ਉੱਥਲ ਪੁੱਥਲ ਕਾਰਨ ਇਸਦੇ ਪ੍ਰਦੇਸ਼ ਓਡੀਸ਼ਾ, ਆਂਧਰਾ ਪ੍ਰਦੇਸ਼,ਮਹਾਰਾਸ਼ਟਰ ਅਤੇ ਤੇਲੰਗਾਨਾ ਸਮੇਤ ਭਾਰਤ ਦੇ ਹੋਰ ਕਈ ਰਾਜਾ ਵਿੱਚ ਭਾਰੀ ਬਾਰਿਸ਼ ਤੇ ਤੇਜ਼ ਗਤੀ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ। ਸਮੁੰਦਰੀ ਤੱਟ ਤੇ ਫਿਸ਼ਰਮੈਨਜ਼ ਦੇ ਜਾਣ ਤੇ ਰੋਕ ਲਗਾ ਦਿੱਤੀ ਗਈ ਹੈ।ਇਸ ਤੋਂ ਇਲਾਵਾਂ ਬਿਹਾਰ ਪੂਰਬੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਚ ਵੀ ਭਾਰੀ ਬਾਰਿਸ਼ ਹੋਣ ਦੀ ਚੇਤਵਾਨੀ ਦਿੱਤੀ ਗਈ ਹੈ।