
Weather Latest Update : ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਖਰਾਬ ਮੌਸਮ ਦੇ ਹਾਲਾਤਾਂ ਬਾਰੇ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ, 13 ਸਤੰਬਰ 2026 ਨੂੰ 19 ਰਾਜਾਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ਵਿੱਚ ਹਵਾ ਦੀ ਗਤੀ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਮੌਸਮ ਵਿਭਾਗ ਦੀ ਚੇਤਾਵਨੀ ਤੋਂ ਬਾਅਦ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਤੇਜ਼ ਤੂਫ਼ਾਨ ਦੌਰਾਨ ਖੁੱਲ੍ਹੇ ਇਲਾਕਿਆਂ ਵਿੱਚ ਜਾਣ ਤੋਂ ਬਚਣ ਅਤੇ ਦਰੱਖਤਾਂ ਹੇਠ ਖੜ੍ਹੇ ਨਾ ਹੋਣ। ਮੌਸਮ ਦੇ ਖਰਾਬ ਰਹਿਣ ਦੀ ਸੰਭਾਵਨਾ ਕਾਰਨ ਮਛੇਰਿਆਂ ਨੂੰ ਵੀ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਤੇ ਸੜਕੀ ਆਵਾਜਾਈ ਵਿੱਚ ਵਿਘਨ ਪੈਣ ਦਾ ਖਤਰਾ ਹੈ।
19 ਰਾਜਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ
IMD ਦੀ ਭਵਿੱਖਬਾਣੀ ਅਨੁਸਾਰ, ਐਤਵਾਰ, 13 ਸਤੰਬਰ ਨੂੰ ਕਈ ਰਾਜਾਂ – ਜਿਨ੍ਹਾਂ ਵਿੱਚ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਝਾਰਖੰਡ, ਜੰਮੂ-ਕਸ਼ਮੀਰ, ਛੱਤੀਸਗੜ੍ਹ, ਲੱਦਾਖ, ਪੱਛਮੀ ਬੰਗਾਲ, ਮਹਾਰਾਸ਼ਟਰ, ਓਡੀਸ਼ਾ, ਅਸਾਮ, ਗੁਜਰਾਤ ਅਤੇ ਕੇਰਲ ਸ਼ਾਮਲ ਹਨ – ਵਿੱਚ ਮੀਂਹ ਪੈਣ ਦੀ ਉਮੀਦ ਹੈ। ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਤੂਫ਼ਾਨ ਵੀ ਆ ਸਕਦਾ ਹੈ। ਇਨ੍ਹਾਂ ਰਾਜਾਂ ਵਿੱਚ ਹਵਾ ਦੀ ਗਤੀ 45 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੇ ਵਿਚਕਾਰ ਹੋ ਸਕਦੀ ਹੈ।
ਦਿੱਲੀ ਵਿੱਚ ਤੂਫ਼ਾਨ ਅਤੇ ਮੀਂਹ ਦਾ ਅਸਰ
ਦਿੱਲੀ ਵਿੱਚ 13 ਸਤੰਬਰ ਨੂੰ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। IMD ਅਨੁਸਾਰ, ਰਾਜਧਾਨੀ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਇਨ੍ਹਾਂ ਦੀ ਗਤੀ ਲਗਭਗ 35 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦਾ ਅਨੁਮਾਨ ਹੈ। ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ ਲਗਭਗ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਉੱਤਰ ਪ੍ਰਦੇਸ਼ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ
ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਆ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅਲੀਗੜ੍ਹ, ਆਗਰਾ, ਮੇਰਠ, ਮਥੁਰਾ, ਮੁਰਾਦਾਬਾਦ, ਮਿਰਜ਼ਾਪੁਰ, ਮਹਾਰਾਜਗੰਜ, ਗਾਜ਼ੀਆਬਾਦ, ਗੌਤਮ ਬੁੱਧ ਨਗਰ, ਪ੍ਰਤਾਪਗੜ੍ਹ, ਪ੍ਰਯਾਗਰਾਜ, ਕੌਸ਼ਾਂਬੀ, ਕੁਸ਼ੀਨਗਰ, ਕਾਨਪੁਰ ਅਤੇ ਚਿਤਰਕੂਟ ‘ਚ ਭਾਰੀ ਬਾਰਿਸ਼ ਦਾ ਸੰਭਾਵਨਾ ਹੈ।
ਬਿਹਾਰ ਵਿੱਚ ਤੂਫ਼ਾਨ ਅਤੇ ਮੀਂਹ ਲਈ ਚਿਤਾਵਨੀ
ਅੱਜ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅਰਰੀਆ, ਆਰਾ, ਗਯਾ, ਗੋਪਾਲਗੰਜ, ਸਮਸਤੀਪੁਰ, ਸੀਵਾਨ, ਸੁਪੌਲ, ਸਾਰਨ, ਸਹਰਸਾ, ਪੂਰਬੀ ਚੰਪਾਰਨ, ਜਹਾਨਾਬਾਦ, ਵੈਸ਼ਾਲੀ, ਪੂਰਨੀਆ, ਭੋਜਪੁਰ, ਮੁੰਗੇਰ, ਭਾਗਲਪੁਰ ਅਤੇ ਕਿਸ਼ਨਗੰਜ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ਵਿੱਚ ਹਵਾ ਦੀ ਗਤੀ ਲਗਭਗ 55 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਮੱਧ ਪ੍ਰਦੇਸ਼ ਵਿੱਚ ਹਵਾ ਦੀ ਗਤੀ 65 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ
ਮੱਧ ਪ੍ਰਦੇਸ਼ ਵਿੱਚ ਵੀ ਮੌਸਮ ਖਰਾਬ ਹੋ ਸਕਦਾ ਹੈ। ਮੌਸਮ ਵਿਭਾਗ ਨੇ ਬੇਤੁਲ, ਬਾਲਾਘਾਟ, ਸਿਓਨੀ, ਦਮੋਹ, ਦੇਵਾਸ, ਅਨੂਪਪੁਰ, ਆਗਰ-ਮਾਲਵਾ, ਵਿਦਿਸ਼ਾ, ਝਾਬੂਆ, ਕਟਨੀ, ਮੰਡਲਾ ਅਤੇ ਰਤਲਾਮ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਖੇਤਰਾਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਨ੍ਹਾਂ ਦੀ ਗਤੀ ਲਗਭਗ 65 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋ ਸਕਦੀ ਹੈ।
ਰਾਜਸਥਾਨ ਵਿੱਚ ਮੀਂਹ ਅਤੇ ਤੇਜ਼ ਹਵਾਵਾਂ
ਐਤਵਾਰ ਨੂੰ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਮੀਂਹ ਅਤੇ ਤੂਫ਼ਾਨ ਆ ਸਕਦਾ ਹੈ। ਮੌਸਮ ਵਿਭਾਗ ਨੇ ਭਰਤਪੁਰ, ਭੀਲਵਾੜਾ, ਬਾੜਮੇਰ, ਬੂੰਦੀ, ਬਾਰਾਂ, ਉਦੈਪੁਰ, ਜੈਪੁਰ, ਝੁੰਝਨੂ, ਝਾਲਾਵਾੜ, ਅਲਵਰ, ਚੁਰੂ, ਕਰੌਲੀ, ਦੌਸਾ, ਕੋਟਾ ਅਤੇ ਜੈਸਲਮੇਰ ਲਈ ਖਰਾਬ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਇਲਾਕਿਆਂ ਵਿੱਚ ਮੀਂਹ ਦੇ ਨਾਲ-ਨਾਲ ਲਗਭਗ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਖਤਰਾ
ਹਿਮਾਚਲ ਪ੍ਰਦੇਸ਼ ਵਿੱਚ ਵੀ ਮੌਸਮ ਨੂੰ ਲੈ ਕੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਬਿਲਾਸਪੁਰ, ਊਨਾ, ਕਾਂਗੜਾ, ਕਿਨੌਰ, ਹਮੀਰਪੁਰ, ਚੰਬਾ ਅਤੇ ਸੋਲਨ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ, ਇਨ੍ਹਾਂ ਇਲਾਕਿਆਂ ਵਿੱਚ ਹਵਾ ਦੀ ਗਤੀ ਲਗਭਗ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ (ਲੈਂਡਸਲਾਈਡ) ਦਾ ਖਤਰਾ ਵੀ ਵਧ ਸਕਦਾ ਹੈ।
ਉੱਤਰਾਖੰਡ ਵਿੱਚ ਭਾਰੀ ਮੀਂਹ ਲਈ ਚਿਤਾਵਨੀ
ਅੱਜ ਉੱਤਰਾਖੰਡ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਟਿਹਰੀ ਗੜ੍ਹਵਾਲ, ਪੌੜੀ ਗੜ੍ਹਵਾਲ, ਰਿਸ਼ੀਕੇਸ਼, ਹਰਿਦੁਆਰ, ਬਾਗੇਸ਼ਵਰ, ਨੈਨੀਤਾਲ, ਉੱਤਰਕਾਸ਼ੀ ਅਤੇ ਚੰਪਾਵਤ ਵਿੱਚ ਖਰਾਬ ਮੌਸਮ ਲਈ ਚਿਤਾਵਨੀ ਜਾਰੀ ਭਾਰੀ ਮੀਂਹ ਦੇ ਨਾਲ-ਨਾਲ, ਇਨ੍ਹਾਂ ਇਲਾਕਿਆਂ ਵਿੱਚ ਹਵਾ ਦੀ ਗਤੀ ਲਗਭਗ 45 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

मेष: दिन शुभ रहेगा...