ਪੰਜਾਬ ਡੈਸਕ: ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੌਸਮ ਫਿਰ ਤੋਂ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਵੱਡੀ ਭਵਿੱਖਬਾਣੀ ਅਨੁਸਾਰ, ਅਉਣ ਵਾਲੇ ਦਿਨਾਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਅੱਜ (15 ਸਤੰਬਰ) ਦੀ ਭਵਿੱਖਬਾਣੀ ਵਿੱਚ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹੇਆਂ ਜਿਵੇ ਕਿ ਹੋਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਭਾਰੀ ਮੀਂਹ ਹਨੇਰੀ ਦੇ ਅਲਰਟ ਜਾਰੀ ਕਾਤੇ ਗਏ ਹਨ।ਇਸ ਦੇ ਉਲਟ, ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹੇਗਾ ।
ਇਸ ਤੋਂ ਇਲਾਵਾ, 16 ਤੋਂ 18 ਸਤੰਬਰ ਤੱਕ ਮੌਸਮ ਵਿੱਚ ਵੱਡੀ ਤਬਦੀਲੀ ਆ ਸਕਦੀ ਹੈ। ਇਸ ਦੌਰਾਨ ਉੱਤਰੀ, ਕੇਂਦਰੀ ਅਤੇ ਕੁਝ ਦੱਖਣੀ ਹਿੱਸਿਆਂ ਵਿੱਚ ਤੇਜ਼ ਮੀਂਹ ਹੋ ਸਕਦਾ ਹੈ।
ਕਿੰਨੇ ਜ਼ਿਲ੍ਹਿਆਂ ‘ਚ ਹੋ ਸਕਦੀ ਹੈ ਭਾਰੀ ਬਾਰਿਸ਼?
ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਨਾਲ-ਨਾਲ ਪਠਾਨਕੋਟ, ਹੋਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਅਮ੍ਰਿੰਤਸਰ, ਗੁਰਦਾਸਪੁਰ, ਕਪੂਰਥਲਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ ਅਤੇ ਖਾਸ ਕਰਕੇ ਕਿਸਾਨਾਂ ਲਈ ਇਹ ਮੌਸਮ ਬਦਲਾਅ ਅਹੰਕਾਰਪੂਰਕ ਸਾਬਤ ਹੋ ਸਕਦਾ ਹੈ।






