Punjab News : ਮਾਨਸਾ ਸ਼ਹਿਰ ਦੇ ਵਾਰਡ ਨੰਬਰ 3 ‘ਚ ਕੱਲ੍ਹ ਦੇਰ ਸ਼ਾਮ ਇਕ ਮਾਂ ਨੇ ਤਿੰਨ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਸੰਦੀਪ ਕੌਰ (36) ਪਤਨੀ ਮਰਹੂਮ ਨਿੱਕਾ ਸਿੰਘ ਨੇ ਸਿੰਘ ਨੇ ਆਪਣੇ 3 ਬੱਚਿਆਂ ਦਾ ਪਹਿਲਾਂ ਗਲਾ ਘੁੱਟਿਆ ਤੇ ਫਿਰ ਆਪ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਜ਼ਿਕਰਯੋਗ ਹੈ ਮ੍ਰਿਤਕ ਦੇ ਪਤੀ ਦੀ 6 ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਹਾਦਸੇ ਦਾ ਕਾਰਨ ਆਰਥਿਕ ਤੰਗੀ ਦੱਸਿਆ ਜਾ ਰਿਹਾ ਹੈ।
ਇਸ ਸਬੰਧੀ ਡੀ.ਐਸ.ਪੀ ਸਬ ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਨੇ ਸੰਪਰਕ ਕਰਨ ‘ਤੇ ਦੱਸਿਆ ਸਾਰਿਆਂ ਦੀਆਂ ਮ੍ਰਿਤਕ ਦੇਹਾਂ ਘਰ ਵਿਚੋਂ ਹੀ ਮਿਲੀਆਂ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਰਿਸ਼ਤੇਦਾਰ ‘ਤੇ ਘਰ ਪਹੁੰਚਣ ‘ਤੇ ਇਸ ਹਾਦਸੇ ਬਾਰੇ ਪਤਾ ਲੱਗਿਆ ਹੈ।


