skip to content

Last Updated: November 28, 2026

Dainik Savera Times Logo

ਪੰਜਾਬ ਦੇ ਇਸ ਸ਼ਹਿਰ ਦਾ Bus Stand ਹੋਇਆ ਛਾਉਣੀ ’ਚ ਤਬਦੀਲ; ਵਰਕਰਜ਼ ਦੀ ਹੜਤਾਲ ਜਾਰੀ, ਸਰਕਾਰੀ ਬੱਸਾਂ ਠੱਪ

12 February 2026 ਅੱਪਡੇਟ ਕੀਤਾ ਗਿਆ

ਪੰਜਾਬ ਦੇ ਇਸ ਸ਼ਹਿਰ ਦਾ Bus Stand ਹੋਇਆ ਛਾਉਣੀ ’ਚ ਤਬਦੀਲ; ਵਰਕਰਜ਼ ਦੀ ਹੜਤਾਲ ਜਾਰੀ, ਸਰਕਾਰੀ ਬੱਸਾਂ ਠੱਪ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਕੀਤੀ ਗਈ ਹੜਤਾਲ ਕਾਰਨ ਵੀਰਵਾਰ ਨੂੰ ਸੂਬੇ ਭਰ ਵਿੱਚ ਸਰਕਾਰੀ ਬੱਸ ਸੇਵਾ ਪ੍ਰਭਾਵਿਤ ਰਹੀ। ਹੜਤਾਲ ਦਾ ਸਿੱਧਾ ਅਸਰ ਆਮ ਯਾਤਰੀਆਂ ‘ਤੇ ਪਿਆ, ਜਿਸ ਨਾਲ ਨੌਕਰੀਪੇਸ਼ਾ ਲੋਕਾਂ ਅਤੇ ਵਿਦਿਆਰਥੀਆਂ ਨੂੰ ਕਾਫ਼ੀ ਖੱਜਲ-ਖੁਆਰ ਹੋਣਾ ਪਿਆ।ਯੂਨੀਅਨ ਆਗੂਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਸਾਥੀਆਂ ਦੀ ਰਿਹਾਈ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਇਹ ਹੜਤਾਲ ਕੀਤੀ ਗਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਅੰਦੋਲਨ ਜਾਰੀ ਰਹੇਗਾ।

ਦੂਜੇ ਪਾਸੇ, ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਵੀ ਬਣਾਇਆ ਗਿਆ ਸੀ, ਜਿਸ ਕਾਰਨ ਸੰਗਰੂਰ ਵਿੱਚ ਮਾਹੌਲ ਤਣਾਅਪੂਰਨ ਹੋਣ ਦਾ ਖ਼ਦਸ਼ਾ ਜਤਾਇਆ ਗਿਆ। ਹਾਲਾਂਕਿ ਯੂਨੀਅਨ ਦੇ ਬੰਦ ਸੱਦੇ ਕਰਕੇ ਇਸ ਪ੍ਰੋਗਰਾਮ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਵੇਲੇ ਜ਼ਿਲ੍ਹਾ ਪੱਧਰ ‘ਤੇ ਸ਼ਾਂਤਮਈ ਧਰਨੇ ਜਾਰੀ ਹਨ।

ਸੰਗਰੂਰ ਬੱਸ ਸਟੈਂਡ ‘ਤੇ ਕੜੀ ਸੁਰੱਖਿਆ

28 ਨਵੰਬਰ ਨੂੰ ਪੀਆਰਟੀਸੀ ਮੁਲਾਜ਼ਮਾਂ ਨਾਲ ਹੋਈ ਝੜਪ ਤੋਂ ਬਾਅਦ ਪੁਲਿਸ ਚੌਕਸੀ ਵਧਾ ਦਿੱਤੀ ਗਈ ਹੈ। ਸੰਗਰੂਰ ਬੱਸ ਸਟੈਂਡ ਨੂੰ ਪੁਲਿਸ ਛਾਵਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਐਮਬੂਲੈਂਸ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਵਾਟਰ ਕੈਨਨ ਤੈਨਾਤ ਕੀਤੀਆਂ ਗਈਆਂ ਹਨ। ਹਰ ਤਰ੍ਹਾਂ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕਾਨੂੰਨ-ਵਿਵਸਥਾ ਬਰਕਰਾਰ ਰਹੇ।

Bus Stand of this city of Punjab turned into a cantonment; Workers' strike continues, government buses stalled

READ ALSO : CBSE Board Exam 2026: 12ਵੀਂ ਜਮਾਤ ਲਈ ਆਨ-ਸਕ੍ਰੀਨ ਮਾਰਕਿੰਗ (OSM) ਦੁਬਾਰਾ ਸ਼ੁਰੂ, ਪ੍ਰੀਖਿਆਵਾਂ 17 ਫਰਵਰੀ ਤੋਂ

7000 ਤੋਂ ਵੱਧ ਠੇਕਾ ਮੁਲਾਜ਼ਮ ਹੜਤਾਲ ‘ਤੇ

ਕਾਬਿਲੇਗੌਰ ਹੈ ਕਿ ਪੀਆਰਟੀਸੀ ਅਤੇ ਰੋਡਵੇਜ਼ ਨਾਲ ਸਬੰਧਤ ਕਰੀਬ 7000 ਠੇਕਾ ਮੁਲਾਜ਼ਮ ਦੂਜੇ ਦਿਨ ਵੀ ਹੜਤਾਲ ‘ਤੇ ਡਟੇ ਹੋਏ ਹਨ। ਯੂਨੀਅਨ ਦੇ ਆਗੂ ਬਚਿੱਤਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਅਣਸੁਣੀਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ:

ਸਾਰੇ ਠੇਕਾ, ਕੰਟਰੈਕਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ।ਪਿਛਲੀ ਹੜਤਾਲ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਅਤੇ ਸਾਥੀਆਂ ਨੂੰ ਬਿਨਾਂ ਸ਼ਰਤ ਰਿਹਾ ਕੀਤਾ ਜਾਵੇ।

ਧਾਰਾ 307 ਹੇਠ ਦਰਜ ਮਾਮਲੇ ਵਾਪਸ ਲਏ ਜਾਣ।

ਯੂਨੀਅਨ ਨੇ ਇਲਜ਼ਾਮ ਲਗਾਇਆ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਲਟਾ ਲਾਠੀਚਾਰਜ ਅਤੇ ਝੂਠੇ ਕੇਸ ਦਰਜ ਕਰਕੇ ਮੁਲਾਜ਼ਮਾਂ ‘ਤੇ ਦਬਾਅ ਬਣਾਇਆ ਗਿਆ।ਬਚਿੱਤਰ ਸਿੰਘ ਨੇ ਕਿਹਾ ਕਿ ਹੜਤਾਲ ਕਰਨਾ ਮਜ਼ਬੂਰੀ ਹੈ, ਸ਼ੌਕ ਨਹੀਂ। ਹਾਲ ਹੀ ਵਿੱਚ ਸਰਕਾਰ ਨਾਲ ਲੰਬੀ ਮੀਟਿੰਗ ਹੋਈ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਰਾਤ ਨੂੰ ਕੁਝ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਨਾਲ ਰੋਸ ਹੋਰ ਵੱਧ ਗਿਆ।ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਵਿੱਚ ਧਰਨੇ ਅਤੇ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਵੀ ਸ਼ਾਮਲ ਹੋ ਸਕਦਾ ਹੈ।ਮੁਲਾਜ਼ਮਾਂ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਮੰਨ ਕੇ ਮਾਮਲੇ ਦਾ ਸ਼ਾਂਤਮਈ ਹੱਲ ਕੱਢਿਆ ਜਾਵੇ, ਤਾਂ ਜੋ ਆਮ ਜਨਤਾ ਨੂੰ ਹੋ ਰਹੀ ਪਰੇਸ਼ਾਨੀ ਦਾ ਅੰਤ ਹੋ ਸਕੇ।

Ludhiana ‘ਚ ਭਾਰਤ ਬੰਦ ਦਾ ਨਹੀਂ ਦਿਖ ਰਿਹਾ ਕੋਈ ਅਸਰ, ਰੋਜਾਨਾ ਦੀ ਤਰ੍ਹਾਂ ਖੁੱਲੇ ਬਾਜ਼ਾਰ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.