skip to content

Last Updated: October 24, 2026

Dainik Savera Times Logo

ਐਕਟਿਵਾ ਸਾਈਡ ਕਰਨ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ ; ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਨੇ ਦੋਸਤਾਂ ’ਤੇ ਲਾਏ ਦੋਸ਼

24 October 2026 ਅੱਪਡੇਟ ਕੀਤਾ ਗਿਆ

ਐਕਟਿਵਾ ਸਾਈਡ ਕਰਨ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ ; ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਨੇ ਦੋਸਤਾਂ ’ਤੇ ਲਾਏ ਦੋਸ਼

Young Man Shot Dead in Amritsar : ਅੰਮ੍ਰਿਤਸਰ ਦੇ ਆਨੰਦ ਐਵੇਨਿਊ ਇਲਾਕੇ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਮਿਤ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦੋਸ਼ ਲਾਇਆ ਹੈ ਕਿ ਉਸ ਦੇ ਪੁੱਤਰ ਨੂੰ ਉਸ ਦੇ ਆਪਣੇ ਹੀ ਦੋਸਤਾਂ ਨੇ ਗੋਲੀਆਂ ਮਾਰੀਆਂ ਸਨ। ਮੁੱਢਲੀ ਜਾਣਕਾਰੀ ਅਨੁਸਾਰ ਐਕਟਿਵਾ ਨੂੰ ਸਾਈਡ ਕਰਨ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਇਹ ਖੂਨੀ ਵਾਰਦਾਤ ਵਾਪਰੀ। ਇਹ ਘਟਨਾ ਰਾਤ ਕਰੀਬ 11:30 ਵਜੇ ਦੀ ਦੱਸੀ ਜਾ ਰਹੀ ਹੈ।

ਘਰ ਦੇ ਬਾਹਰ ਮਾਰੀਆਂ ਗੋਲੀਆਂ

ਮ੍ਰਿਤਕ ਦੇ ਪਿਤਾ ਅਨੁਸਾਰ ਅਮਿਤ ਨੂੰ ਘਰ ਦੇ ਬਾਹਰ ਨਿਸ਼ਾਨਾ ਬਣਾਇਆ ਗਿਆ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲਿਜਾਣ ਲਈ ਨਿਕਲੇ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਪਿਤਾ ਨੇ ਦੱਸਿਆ ਕਿ ਹਮਲਾਵਰਾਂ ਨੇ ਅਮਿਤ ’ਤੇ ਕੁੱਲ 6 ਗੋਲੀਆਂ ਚਲਾਈਆਂ ਸਨ। ਉਨ੍ਹਾਂ ਦੇ ਬਿਆਨ ਮੁਤਾਬਕ ਦੋ ਗੋਲੀਆਂ ਸਿਰ ਵਿੱਚ, ਇੱਕ ਕਮਰ ਵਿੱਚ ਅਤੇ ਇੱਕ ਲੱਤ ਵਿੱਚ ਲੱਗੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਅਮਿਤ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਸੀ। ਉਨ੍ਹਾਂ ਮੁਤਾਬਕ ਐਕਟਿਵਾ ਨੂੰ ਸਾਈਡ ਕਰਨ ਦੀ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਉਸ ਦੇ ਦੋਸਤਾਂ ਨੇ ਹੀ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.